ਵਾਹਿਗੁਰੂ  ਜੀ  ਕਾ  ਖਾਲਸਾ
ਵਾਹਿਗੁਰੂ  ਜੀ  ਕੀ  ਫਤੇਹ

      
ਬਾਰਹ ਮਾਹਾ
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
੧ਉਂ ਸਤਿਗੁਰ ਪ੍ਰਸਾਦਿ ॥
ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥
ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥
ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥
ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥
ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥
ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥
ਸ਼੍ਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥
ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥
ਨਾਨਕ ਕੀ ਬੇਨੈਤੀਆ ਕਰਿ ਕਿਰਪਾ ਦੀਜੈ ਨਾਮੁ ॥
ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥

ਚੇਤਿ ਗੋਵਿੰਦ ਅਰਾਧੀਐ ਹੋਵੈ ਅਨੰਦੁ ਘਣਾ ॥
ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥
ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥
ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥
ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥
ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥
ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥
ਹਰਿ ਦਰਸਨ ਕੌਉ ਮਨੁ ਲੋਚਦਾ ਨਾਨਕ ਪਿਆਸ ਮਨਾ ॥
ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥

ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥
ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹ ॥
ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥
ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥
ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥
ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰ ਨ ਕੋਇ ॥
ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥
ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥
ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥

ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥
ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥
ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥
ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥
ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥
ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥
ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥
ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥
ਹਰਿ ਜੇਨੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥

ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥
ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥
ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥
ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥
ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥
ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥
ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥
ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥
ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥

ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥
ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰ ॥
ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥
ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥
ਵਲੁ ਤਿਲੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥
ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰ ॥
ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥
ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰ ॥
ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥
ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥
ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥
ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥
ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥
ਹਥ ਮਰੋਂੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥
ਜੇਹਾ ਬੀਜੈ ਸੋ ਲੁੜੈ ਕਰਮਾ ਸੰਦੜਾ ਖੇਤੁ ॥
ਨਾਨਕ ਪ੍ਰਭ ਸਰਣਾਗਤੀ ਜ਼ਰਣ ਬੋਹਿਥ ਪ੍ਰਭ ਦੇਤੁ ॥
ਸੇ ਭਾਦਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥

ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥
ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥
ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥
ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥
ਜਿੰਨ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥
ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥
ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥
ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥
ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥
 
ਕਤਿਕਿ ਕਰਮ ਕਮਾਵਣੇ ਦੇਸੁ ਨ ਕਾਹੂ ਜੋਗੁ ॥
ਪਰਮੇਸਰ ਤੇ ਕੁਲਿਆਂ ਵਿਆਪਨਿ ਸਭੇ ਰੋਗ ॥
ਵੇਮੁਖ ਹੋਏ ਫਾਮ ਤੇ ਲਗਨਿ ਜਨਮ ਵਿਜੋਗ ॥
ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥
ਵਿਚ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥
ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥
ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥
ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥
ਕਤਿਕ ਹੋਵੈ ਸਾਧਸੰਗੁ ਸ਼ਿਨਸਹਿ ਸਭੇ ਸੋਚ ॥੯॥

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥
ਤਿਨ ਕੀ ਸੋਭਾ ਕਿਆ ਗੜੀ ਜਿ ਸਾਹਿਬਿ ਮੇਲੜੀਆਹ ॥
ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥
ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥
ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥
ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥
ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥
ਨਾਨਕ ਬਾਂਛੇ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥
ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥
ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥
ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥
ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥
ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥
ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥
ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥
ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥
ਪੋਖੁ ਸੋੋਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥

ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥
ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੇ ਕਰਿ ਦਾਨੁ ॥
ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥
ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥
ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥
ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥
ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨ ॥
ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥
ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥

ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥
ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥
ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥
ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥
ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥
ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥
ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥
ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥
ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥
ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥

ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥
ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥
ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥
ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥
ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥
ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥
ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥
ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥
            

ਵਾਹਿਗੁਰੂ  ਜੀ  ਕਾ  ਖਾਲਸਾ
    ਵਾਹਿਗੁਰੂ  ਜੀ  ਕੀ  ਫਤੇਹ