ਵਾਹਿਗੁਰੂ  ਜੀ  ਕਾ  ਖਾਲਸਾ
ਵਾਹਿਗੁਰੂ  ਜੀ  ਕੀ  ਫਤੇਹ

ਗਉੜੀ ਮਹਲਾ ੫ ਮਾਂਝ ॥
ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥ 
ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥ ੧ ॥ ਰਹਾਉ ॥ 
ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥ 
ਜਮ ਕੰਕਰੁ ਨੇੜਿ ਨ ਆਵਈ ਰਸਨਾ ਹਰਿ ਗੁਣ ਗਾਉ ॥ ੧ ॥ 
ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥ 
ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥ ੨ ॥ 
ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥ 
ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ ॥ ੩ ॥ 
ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥ 
ਗੁਰਿ ਤੁਠੈ ਸਭ ਕਿਛੁ ਪਾਇਆ 
ਜਨ ਨਾਨਕ ਸਦ ਬਲਿਹਾਰ ॥ ੪ ॥ ੨ ॥ ੧੭੦
    
ਗਉੜੀ ਮਹਲਾ ੫ ॥
ਸੂਕੇ ਹਰੇ ਕੀਏ ਖਿਨ ਮਾਹੇ ॥ 
ਅੰਮ੍ਰਿਤ ਦ੍ਰਿਸਟਿ ਸੰਚਿ ਜੀਵਾਏ ॥ ੧ ॥ 
ਕਾਟੇ ਕਸਟ ਪੂਰੇ ਗੁਰਦੇਵ ॥ 
ਸੇਵਕ ਕਉ ਦੀਨੀ ਅਪੁਨੀ ਸੇਵ ॥ ੧ ॥ ਰਹਾਉ ॥ 
ਮਿਟਿ ਗਈ ਚਿੰਤ ਪੁਨੀ ਮਨ ਆਸਾ ॥ 
ਕਰੀ ਦਇਆ ਸਤਿਗੁਰਿ ਗੁਣਤਾਸਾ ॥ ੨ ॥ 
ਦੁਖ ਨਾਠੇ ਸੁਖ ਆਇ ਸਮਾਏ ॥ 
ਢੀਲ ਨ ਪਰੀ ਜਾ ਗੁਰਿ ਫੁਰਮਾਏ ॥ ੩ ॥ 
ਇਛ ਪੁਨੀ ਪੂਰੇ ਗੁਰ ਮਿਲੇ ॥ 
ਨਾਨਕ ਤੇ ਜਨ ਸੁਫਲ ਫਲੇ ॥ ੪ ॥ ੫੮ ॥ ੧੨੭
    
ਗਉੜੀ ਮਹਲਾ ੫ ॥
ਤਾਪ ਗਏ ਪਾਈ ਪ੍ਰਭਿ ਸਾਂਤਿ ॥ 
ਸੀਤਲ ਭਏ ਕੀਨੀ ਪ੍ਰਭ ਦਾਤਿ ॥ ੧ ॥ 
ਪ੍ਰਭ ਕਿਰਪਾ ਤੇ ਭਏ ਸੁਹੇਲੇ ॥ 
ਜਨਮ ਜਨਮ ਕੇ ਬਿਛੁਰੇ ਮੇਲੇ ॥ ੧ ॥ ਰਹਾਉ ॥ 
ਸਿਮਰਤ ਸਿਮਰਤ ਪ੍ਰਭ ਕਾ ਨਾਉ ॥ 
ਸਗਲ ਰੋਗ ਕਾ ਬਿਨਸਿਆ ਥਾਉ ॥ ੨ ॥ 
ਸਹਜਿ ਸੁਭਾਇ ਬੋਲੈ ਹਰਿ ਬਾਣੀ ॥ 
ਆਠ ਪਹਰ ਪ੍ਰਭ ਸਿਮਰਹੁ ਪ੍ਰਾਣੀ ॥ ੩ ॥ 
ਦੂਖੁ ਦਰਦੁ ਜਮੁ ਨੇੜਿ ਨ ਆਵੈ ॥ 
ਕਹੁ ਨਾਨਕ ਜੋ ਹਰਿ ਗੁਨ ਗਾਵੈ ॥ ੪ ॥ ੫੯ ॥ ੧੨॥
    
ਗਉੜੀ ਮਹਲਾ ੫ ॥
ਜਿਸੁ ਸਿਮਰਤ ਦੂਖੁ ਸਭੁ ਜਾਇ ॥ 
ਨਾਮੁ ਰਤਨੁ ਵਸੈ ਮਨਿ ਆਇ ॥ ੧ ॥ 
ਜਪਿ ਮਨ ਮੇਰੇ ਗੋਵਿੰਦ ਕੀ ਬਾਣੀ ॥ 
ਸਾਧੂ ਜਨ ਰਾਮੁ ਰਸਨ ਵਖਾਣੀ ॥ ੧ ॥ ਰਹਾਉ ॥ 
ਇਕਸੁ ਬਿਨੁ ਨਾਹੀ ਦੂਜਾ ਕੋਇ ॥ 
ਜਾ ਕੀ ਦ੍ਰਿਸਟਿ ਸਦਾ ਸੁਖੁ ਹੋਇ ॥ ੨ ॥ 
ਸਾਜਨੁ ਮੀਤੁ ਸਖਾ ਕਰਿ ਏਕੁ ॥ 
ਹਰਿ ਹਰਿ ਅਖਰ ਮਨ ਮਹਿ ਲੇਖੁ ॥ ੩ ॥ 
ਰਵਿ ਰਹਿਆ ਸਰਬਤ ਸੁਆਮੀ ॥ 
ਗੁਣ ਗਾਵੈ ਨਾਨਕੁ ਅੰਤਰਜਾਮੀ ॥ ੪ ॥ ੬੨ ॥ ੧੩੧ ॥
    
ਗਉੜੀ ਮਹਲਾ ੫ ॥
ਕੋਟਿ ਬਿਘਨ ਹਿਰੇ ਖਿਨ ਮਾਹਿ ॥ 
ਹਰਿ ਹਰਿ ਕਥਾ ਸਾਧਸੰਗਿ ਸੁਨਾਹਿ ॥ ੧ ॥ 
ਪੀਵਤ ਰਾਮ ਰਸੁ ਅੰਮ੍ਰਿਤ ਗੁਣ ਜਾਸੁ ॥ 
ਜਪਿ ਹਰਿ ਚਰਣ ਮਿਟੀ ਖੁਧਿ ਤਾਸੁ ॥ ੧ ॥ ਰਹਾਉ ॥ 
ਸਰਬ ਕਲਿਆਣ ਸੁਖ ਸਹਜ ਨਿਧਾਨ ॥ 
ਜਾ ਕੈ ਰਿਦੈ ਵਸਹਿ ਭਗਵਾਨ ॥ ੨ ॥ 
ਅਉਖਧ ਮੰਤ੍ਰ ਤੰਤ ਸਭਿ ਛਾਰੁ ॥ 
ਕਰਣੈਹਾਰੁ ਰਿਦੇ ਮਹਿ ਧਾਰੁ ॥ ੩ ॥ 
ਤਜਿ ਸਭਿ ਭਰਮ ਭਜਿਓ ਪਾਰਬ੍ਰਹਮੁ ॥ 
ਕਹੁ ਨਾਨਕ ਅਟਲ ਇਹੁ ਧਰਮੁ ॥ ੪ ॥ ੮੦ ॥ ੧੪੯ ॥
    
ਗਉੜੀ ਮਹਲਾ ੫ ॥
ਸਾਂਤਿ ਭਈ ਗੁਰ ਗੋਬਿਦਿ ਪਾਈ ॥ 
ਤਾਪ ਪਾਪ ਬਿਨਸੇ ਮੇਰੇ ਭਾਈ ॥ ੧ ॥ ਰਹਾਉ ॥ 
ਰਾਮ ਨਾਮੁ ਨਿਤ ਰਸਨ ਬਖਾਨ ॥ 
ਬਿਨਸੇ ਰੋਗ ਭਏ ਕਲਿਆਨ ॥ ੧ ॥ 
ਪਾਰਬ੍ਰਹਮ ਗੁਣ ਅਗਮ ਬੀਚਾਰ ॥ 
ਸਾਧੂ ਸੰਗਮਿ ਹੈ ਨਿਸਤਾਰ ॥ ੨ ॥ 
ਨਿਰਮਲ ਗੁਣ ਗਾਵਹੁ ਨਿਤ ਨੀਤ ॥ 
ਗਈ ਬਿਆਧਿ ਉਬਰੇ ਜਨ ਮੀਤ ॥ ੩ ॥ 
ਮਨ ਬਚ ਕ੍ਰਮ ਪ੍ਰਭੁ ਅਪਨਾ ਧਿਆਈ ॥ 
ਨਾਨਕ ਦਾਸ ਤੇਰੀ ਸਰਣਾਈ ॥ ੪ ॥ ੧੦੨ ॥ ੧੭੧ ॥
    
ਗਉੜੀ ਮਹਲਾ ੫ ॥
ਨੇਤ੍ਰ ਪ੍ਰਗਾਸੁ ਕੀਆ ਗੁਰਦੇਵ ॥ 
ਭਰਮ ਗਏ ਪੂਰਨ ਭਈ ਸੇਵ ॥ ੧ ॥ ਰਹਾਉ ॥ 
ਸੀਤਲਾ ਤੇ ਰਖਿਆ ਬਿਹਾਰੀ ॥ 
ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥ ੧ ॥ 
ਨਾਨਕ ਨਾਮੁ ਜਪੈ ਸੋ ਜੀਵੈ ॥ 
ਸਾਧਸੰਗਿ ਹਰਿ ਅੰਮ੍ਰਿਤੁ ਪੀਵੈ ॥ ੨ ॥ ੧੦੩ ॥ ੧੭੨ ॥
    
ਗਉੜੀ ਮਹਲਾ ੫ ॥
ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥ 
ਸਤਿਗੁਰਿ ਤੁਮਰੇ ਕਾਜ ਸਵਾਰੇ ॥ ੧ ॥ ਰਹਾਉ ॥ 
ਦੁਸਟ ਦੂਤ ਪਰਮੇਸਰਿ ਮਾਰੇ ॥ 
ਜਨ ਕੀ ਪੈਜ ਰਖੀ ਕਰਤਾਰੇ ॥ ੧ ॥ 
ਬਾਦਿਸਾਹ ਸਾਹ ਸਭ ਵਸਿ ਕਰਿ ਦੀਨੇ ॥ 
ਅੰਮ੍ਰਿਤ ਨਾਮ ਮਹਾ ਰਸ ਪੀਨੇ ॥ ੨ ॥ 
ਨਿਰਭਉ ਹੋਇ ਭਜਹੁ ਭਗਵਾਨ ॥ 
ਸਾਧਸੰਗਤਿ ਮਿਲਿ ਕੀਨੋ ਦਾਨੁ ॥ ੩ ॥ 
ਸਰਣਿ ਪਰੇ ਪ੍ਰਭ ਅੰਤਰਜਾਮੀ ॥ 
ਨਾਨਕ ਓਟ ਪਕਰੀ ਪ੍ਰਭ ਸੁਆਮੀ ॥ ੪ ॥ ੧੦੮ ॥
    
ਗਉੜੀ ਮਹਲਾ ੫ ॥
ਰਾਖੁ ਪਿਤਾ ਪ੍ਰਭ ਮੇਰੇ ॥ 
ਮੋਹਿ ਨਿਰਗੁਨੁ ਸਭ ਗੁਨ ਤੇਰੇ ॥ ੧ ॥ ਰਹਾਉ ॥ 
ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ॥ 
ਖੇਦੁ ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ ਤੁਹਾਰੇ ॥ ੧ ॥ 
ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ ਛੋਡਹਿ ਕਤਹੂੰ ਨਾਹੀ ॥ 
ਏਕ ਬਾਤ ਸੁਨਿ ਤਾਕੀ ਓਟਾ ਸਾਧਸੰਗਿ ਮਿਟਿ ਜਾਹੀ ॥ ੨ ॥ 
ਕਰਿ ਕਿਰਪਾ ਸੰਤ ਮਿਲੇ ਮੋਹਿ ਤਿਨ ਤੇ ਧੀਰਜੁ ਪਾਇਆ ॥ 
ਸੰਤੀ ਮੰਤੁ ਦੀਓ ਮੋਹਿ ਨਿਰਭਉ ਗੁਰ ਕਾ ਸਬਦੁ ਕਮਾਇਆ ॥ ੩ ॥ 
ਜੀਤਿ ਲਏ ਓਇ ਮਹਾ ਬਿਖਾਦੀ ਸਹਜ ਸੁਹੇਲੀ ਬਾਣੀ ॥ 
ਕਹੁ ਨਾਨਕ ਮਨਿ ਭਇਆ 
ਪਰਗਾਸਾ ਪਾਇਆ ਪਦੁ ਨਿਰਬਾਣੀ ॥ ੪ ॥ ੪ ॥ ੧੨੫ ॥
    
ਬਿਲਾਵਲੁ ਮਹਲਾ ੫ ॥
ਸਰਬ ਕਲਿਆਣ ਕੀਏ ਗੁਰਦੇਵ ॥ 
ਸੇਵਕੁ ਅਪਨੀ ਲਾਇਓ ਸੇਵ ॥ 
ਬਿਘਨੁ ਨ ਲਾਗੈ ਜਪਿ ਅਲਖ ਅਭੇਵ ॥ ੧ ॥ 
ਧਰਤਿ ਪੁਨੀਤ ਭਈ ਗੁਨ ਗਾਏ ॥ 
ਦੁਰਤੁ ਗਇਆ ਹਰਿ ਨਾਮੁ ਧਿਆਏ ॥ ੧ ॥ ਰਹਾਉ ॥ 
ਸਭਨੀ ਥਾਂਈ ਰਵਿਆ ਆਪਿ ॥ 
ਆਦਿ ਜੁਗਾਦਿ ਜਾ ਕਾ ਵਡ ਪਰਤਾਪੁ ॥ 
ਗੁਰ ਪਰਸਾਦਿ ਨ ਹੋਇ ਸੰਤਾਪੁ ॥ ੨ ॥ 
ਗੁਰ ਕੇ ਚਰਨ ਲਗੇ ਮਨਿ ਮੀਠੇ ॥ 
ਨਿਰਬਿਘਨ ਹੋਇ ਸਭ ਥਾਂਈ ਵੂਠੇ ॥ 
ਸਭਿ ਸੁਖ ਪਾਏ ਸਤਿਗੁਰ ਤੂਠੇ ॥ ੩ ॥ 
ਪਾਰਬ੍ਰਹਮ ਪ੍ਰਭ ਭਏ ਰਖਵਾਲੇ ॥ 
ਜਿਥੈ ਕਿਥੈ ਦੀਸਹਿ ਨਾਲੇ ॥ 
ਨਾਨਕ ਦਾਸ ਖਸਮਿ ਪ੍ਰਤਿਪਾਲੇ ॥ ੪ ॥ ੨ ॥
    
ਬਿਲਾਵਲੁ ਮਹਲਾ ੫ ॥
ਚਰਨ ਕਮਲ ਪ੍ਰਭ ਹਿਰਦੈ ਧਿਆਏ ॥ 
ਰੋਗ ਗਏ ਸਗਲੇ ਸੁਖ ਪਾਏ ॥ ੧ ॥ 
ਗੁਰਿ ਦੁਖੁ ਕਾਟਿਆ ਦੀਨੋ ਦਾਨੁ ॥ 
ਸਫਲ ਜਨਮੁ ਜੀਵਨ ਪਰਵਾਨੁ ॥ ੧ ॥ ਰਹਾਉ ॥ 
ਅਕਥ ਕਥਾ ਅੰਮ੍ਰਿਤ ਪ੍ਰਭ ਬਾਨੀ ॥ 
ਕਹੁ ਨਾਨਕ ਜਪਿ ਜੀਵੇ ਗਿਆਨੀ ॥ ੨ ॥ ੨ ॥ ੨੦ ॥
    
ਬਿਲਾਵਲੁ ਮਹਲਾ ੫ ॥
ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥ 
ਸੁਖ ਉਪਜੇ ਬਾਜੇ ਅਨਹਦ ਤੂਰੇ ॥ ੧ ॥ ਰਹਾਉ ॥ 
ਤਾਪ ਪਾਪ ਸੰਤਾਪ ਬਿਨਾਸੇ ॥ 
ਹਰਿ ਸਿਮਰਤ ਕਿਲਵਿਖ ਸਭਿ ਨਾਸੇ ॥ ੧ ॥ 
ਅਨਦੁ ਕਰਹੁ ਮਿਲਿ ਸੁੰਦਰ ਨਾਰੀ ॥ 
ਗੁਰਿ ਨਾਨਕਿ ਮੇਰੀ ਪੈਜ ਸਵਾਰੀ ॥ ੨ ॥ ੩ ॥ ੨੧ ॥
    
ਬਿਲਾਵਲੁ ਮਹਲਾ ੫ ॥
ਸਗਲ ਅਨੰਦੁ ਕੀਆ ਪਰਮੇਸਰਿ ਅਪਣਾ ਬਿਰਦੁ ਸਮਾਰਿਆ ॥ 
ਸਾਧ ਜਨਾ ਹੋਏ ਕਿਰਪਾਲਾ ਬਿਗਸੇ ਸਭਿ ਪਰਵਾਰਿਆ ॥ ੧ ॥ 
ਕਾਰਜੁ ਸਤਿਗੁਰਿ ਆਪਿ ਸਵਾਰਿਆ ॥ 
ਵਡੀ ਆਰਜਾ ਹਰਿ ਗੋਬਿੰਦ ਕੀ ਸੂਖ 
ਮੰਗਲ ਕਲਿਆਣ ਬੀਚਾਰਿਆ ॥ ੧ ॥ ਰਹਾਉ ॥ 
ਵਣ ਤ੍ਰਿਣ ਤ੍ਰਿਭਵਣ ਹਰਿਆ ਹੋਏ ਸਗਲੇ ਜੀਅ ਸਾਧਾਰਿਆ ॥ 
ਮਨ ਇਛੇ ਨਾਨਕ ਫਲ ਪਾਏ ਪੂਰਨ 
ਇਛ ਪੁਜਾਰਿਆ ॥ ੨ ॥ ੫ ॥ ੨੩ ॥
    
ਬਿਲਾਵਲੁ ਮਹਲਾ ੫ ॥
ਰੋਗੁ ਗਇਆ ਪ੍ਰਭਿ ਆਪਿ ਗਵਾਇਆ ॥ 
ਨੀਦ ਪਈ ਸੁਖ ਸਹਜ ਘਰੁ ਆਇਆ ॥ ੧ ॥ ਰਹਾਉ ॥ 
ਰਜਿ ਰਜਿ ਭੋਜਨੁ ਖਾਵਹੁ ਮੇਰੇ ਭਾਈ ॥ 
ਅੰਮ੍ਰਿਤ ਨਾਮੁ ਰਿਦ ਮਾਹਿ ਧਿਆਈ ॥ ੧ ॥ 
ਨਾਨਕ ਗੁਰ ਪੂਰੇ ਸਰਨਾਈ ॥ 
ਜਿਨਿ ਅਪਨੇ ਨਾਮ ਕੀ ਪੈਜ ਰਖਾਈ ॥ ੨ ॥ ੮ ॥ ੨੬ ॥
    
ਬਿਲਾਵਲੁ ਮਹਲਾ ੫ ॥
ਤਾਪ ਸੰਤਾਪ ਸਗਲੇ ਗਏ ਬਿਨਸੇ ਤੇ ਰੋਗ ॥ 
ਪਾਰਬ੍ਰਹਮਿ ਤੂ ਬਖਸਿਆ ਸੰਤਨ ਰਸ ਭੋਗ ॥ ਰਹਾਉ ॥ 
ਸਰਬ ਸੁਖਾ ਤੇਰੀ ਮੰਡਲੀ ਤੇਰਾ ਮਨੁ ਤਨੁ ਆਰੋਗ ॥ 
ਗੁਨ ਗਾਵਹੁ ਨਿਤ ਰਾਮ ਕੇ ਇਹ ਅਵਖਦ ਜੋਗ ॥ ੧ ॥ 
ਆਇ ਬਸਹੁ ਘਰ ਦੇਸ ਮਹਿ ਇਹ ਭਲੇ ਸੰਜੋਗ ॥ 
ਨਾਨਕ ਪ੍ਰਭ ਸੁਪ੍ਰਸੰਨ ਭਏ ਲਹਿ ਗਏ ਬਿਓਗ ॥ ੨ ॥ ੧੦ ॥ ੨੮ ॥
    
ਬਿਲਾਵਲੁ ਮਹਲਾ ੫ ॥
ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥ 
ਦੀਨ ਦਇਆਲ ਪ੍ਰਭ ਪਾਰਬ੍ਰਹਮ ਤਾ ਕੀ ਨਦਰਿ ਨਿਹਾਲ ॥ ੧ ॥ 
ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ ॥ 
ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭ ਧਿਆਵਨ ਜੋਗੁ ॥ ੧ ॥ ਰਹਾਉ ॥ 
ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ ਵਿਆਪੈ ॥ 
ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੂਖੁ ਨ ਜਾਪੈ ॥ ੨ ॥ 
ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ ॥ 
ਕਿਲਵਿਖ ਉਤਰਹਿ ਸੁਧੁ ਹੋਇ ਸਾਧੂ ਸਰਣਾਈ ॥ ੩ ॥ 
ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ ਬਲਾਈ ॥ 
ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥ ੪ ॥ ੨੩ ॥ ੫੩ ॥
    
ਬਿਲਾਵਲੁ ਮਹਲਾ ੫ ॥
ਹਰਿ ਹਰਿ ਹਰਿ ਆਰਾਧੀਐ ਹੋਈਐ ਆਰੋਗ ॥
 ਰਾਮਚੰਦ ਕੀ ਲਸਟਿਕਾ ਜਿਨਿ ਮਾਰਿਆ ਰੋਗੁ ॥ ੧ ॥ ਰਹਾਉ ॥ 
ਗੁਰੁ ਪੂਰਾ ਹਰਿ ਜਾਪੀਐ ਨਿਤ ਕੀਚੈ ਭੋਗੁ ॥ 
ਸਾਧਸੰਗਤਿ ਕੈ ਵਾਰਣੈ ਮਿਲਿਆ ਸੰਜੋਗੁ ॥ ੧ ॥ 
ਜਿਸੁ ਸਿਮਰਤ ਸੁਖੁ ਪਾਈਐ ਬਿਨਸੈ ਬਿਓਗੁ ॥ 
ਨਾਨਕ ਪ੍ਰਭ ਸਰਣਾਗਤੀ ਕਰਣ ਕਾਰਣ ਜੋਗੁ ॥ ੨ ॥ ੩੪ ॥ ੬੪ ॥
    
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ 
ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥ ੧ ॥ 
ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ 
ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥ ੧ ॥ ਰਹਾਉ ॥ 
ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ 
ਸਿਮਰਿ ਸਿਮਰਿ ਮਨ ਤਨ 
ਸੁਖੀ ਨਾਨਕ ਨਿਰਭਇਆ ॥ ੨ ॥ ੧ ॥ ੬੫ ॥
    
ਬਿਲਾਵਲੁ ਮਹਲਾ ੫ ॥
ਰੋਗੁ ਮਿਟਾਇਆ ਆਪਿ ਪ੍ਰਭਿ ਉਪਜਿਆ ਸੁਖੁ ਸਾਂਤਿ ॥ 
ਵਡ ਪਰਤਾਪੁ ਅਚਰਜ ਰੂਪੁ ਹਰਿ ਕੀਨੀ ਦਾਤਿ ॥ ੧ ॥ 
ਗੁਰਿ ਗੋਵਿੰਦਿ ਕ੍ਰਿਪਾ ਕਰੀ ਰਾਖਿਆ ਮੇਰਾ ਭਾਈ ॥ 
ਹਮ ਤਿਸ ਕੀ ਸਰਣਾਗਤੀ ਜੋ ਸਦਾ ਸਹਾਈ ॥ ੧ ॥ ਰਹਾਉ ॥ 
ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥ 
ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ ॥ ੨ ॥ ੧੩ ॥ ੭੭ ॥
    
ਬਿਲਾਵਲੁ ਮਹਲਾ ੫ ॥
ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ 
ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥ ੧ ॥ 
ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥ 
ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥ ੧ ॥ ਰਹਾਉ ॥ 
ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥ 
ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥ ੨ ॥ ੧੫ ॥ ੭੯ ॥
    
ਬਿਲਾਵਲੁ ਮਹਲਾ ੫ ॥
ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ 
ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥ ੧ ॥ ਰਹਾਉ ॥ 
ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ 
ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥ ੧ ॥ 
ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ 
ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥ ੨ ॥ ੧੬ ॥ ੮੦ ॥
    
ਬਿਲਾਵਲੁ ਮਹਲਾ ੫ ॥
ਤਾਪੁ ਲਾਹਿਆ ਗੁਰ ਸਿਰਜਨਹਾਰਿ ॥ 
ਸਤਿਗੁਰ ਅਪਨੇ ਕਉ ਬਲਿ ਜਾਈ 
ਜਿਨਿ ਪੈਜ ਰਖੀ ਸਾਰੈ ਸੰਸਾਰਿ ॥ ੧ ॥ ਰਹਾਉ ॥ 
ਕਰੁ ਮਸਤਕਿ ਧਾਰਿ ਬਾਲਿਕੁ ਰਖਿ ਲੀਨੋ ॥ 
ਪ੍ਰਭਿ ਅੰਮ੍ਰਿਤ ਨਾਮੁ ਮਹਾ ਰਸੁ ਦੀਨੋ ॥ ੧ ॥ 
ਦਾਸ ਕੀ ਲਾਜ ਰਖੈ ਮਿਹਰਵਾਨੁ ॥ 
ਗੁਰੁ ਨਾਨਕੁ ਬੋਲੈ ਦਰਗਹ ਪਰਵਾਨੁ ॥ ੨ ॥ ੬ ॥ ੮੬ ॥
    
ਬਿਲਾਵਲੁ ਮਹਲਾ ੫ ॥
ਤਾਪ ਪਾਪ ਤੇ ਰਾਖੇ ਆਪ ॥ 
ਸੀਤਲ ਭਏ ਗੁਰ ਚਰਨੀ ਲਾਗੇ 
ਰਾਮ ਨਾਮ ਹਿਰਦੇ ਮਹਿ ਜਾਪ ॥ ੧ ॥ ਰਹਾਉ ॥ 
ਕਰਿ ਕਿਰਪਾ ਹਸਤ ਪ੍ਰਭਿ ਦੀਨੇ 
ਜਗਤ ਉਧਾਰ ਨਵ ਖੰਡ ਪ੍ਰਤਾਪ ॥ 
ਦੁਖ ਬਿਨਸੇ ਸੁਖ ਅਨਦ ਪ੍ਰਵੇਸਾ
 ਤ੍ਰਿਸਨ ਬੁਝੀ ਮਨ ਤਨ ਸਚੁ ਧ੍ਰਾਪ ॥ ੧ ॥ 
ਅਨਾਥ ਕੋ ਨਾਥੁ ਸਰਣਿ ਸਮਰਥਾ
 ਸਗਲ ਸ੍ਰਿਸਟਿ ਕੋ ਮਾਈ ਬਾਪੁ ॥ 
ਭਗਤਿ ਵਛਲ ਭੈ ਭੰਜਨ ਸੁਆਮੀ 
ਗੁਣ ਗਾਵਤ ਨਾਨਕ ਆਲਾਪ ॥ ੨ ॥ ੨੦ ॥ ੧੦੬ ॥
    
ਸੋਰਠਿ ਮਹਲਾ ੫ ॥
ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ 
ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥ ੧ ॥ 
ਪ੍ਰਭ ਬਾਣੀ ਸਬਦੁ ਸੁਭਾਖਿਆ ॥ 
ਗਾਵਹੁ ਸੁਣਹੁ ਪੜਹੁ ਨਿਤ 
ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ 
ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ 
ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥ ੨ ॥ 
ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥ 
ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥ ੩ ॥ 
ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥ 
ਪ੍ਰਗਟ ਭਈ ਸਗਲੇ ਜੁਗ ਅੰਤਰਿ 
ਗੁਰ ਨਾਨਕ ਕੀ ਵਡਿਆਈ ॥ ੪ ॥ ੧੧ ॥
    
ਸੋਰਠਿ ਮਹਲਾ ੫ ॥
ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ 
ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥ ੧ ॥ 
ਉਬਰੇ ਸਤਿਗੁਰ ਕੀ ਸਰਣਾਈ ॥ 
ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ 
ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ 
ਨਾਨਕ ਬਿਘਨੁ ਨ ਲਾਗੈ ਕੋਊ ਮੇਰਾ 
ਪ੍ਰਭੁ ਹੋਆ ਕਿਰਪਾਲਾ ॥ ੨ ॥ ੧੨ ॥ ੪੦ ॥
    
ਸੋਰਠਿ ਮ: ੫ ॥
ਗਏ ਕਲੇਸ ਰੋਗ ਸਭਿ ਨਾਸੇ ਪ੍ਰਭਿ ਅਪੁਨੈ ਕਿਰਪਾ ਧਾਰੀ ॥ 
ਆਠ ਪਹਰ ਆਰਾਧਹੁ ਸੁਆਮੀ ਪੂਰਨ ਘਾਲ ਹਮਾਰੀ ॥ ੧ ॥ 
ਹਰਿ ਜੀਉ ਤੂ ਸੁਖ ਸੰਪਤਿ ਰਾਸਿ ॥ 
ਰਾਖਿ ਲੈਹੁ ਭਾਈ ਮੇਰੇ ਕਉ ਪ੍ਰਭ ਆਗੈ ਅਰਦਾਸਿ ॥ ਰਹਾਉ ॥ 
ਜੋ ਮਾਗਉ ਸੋਈ ਸੋਈ ਪਾਵਉ ਅਪਨੇ ਖਸਮ ਭਰੋਸਾ ॥ 
ਕਹੁ ਨਾਨਕ ਗੁਰੁ ਪੂਰਾ ਭੇਟਿਓ 
ਮਿਟਿਓ ਸਗਲ ਅੰਦੇਸਾ ॥ ੨ ॥ ੧੪ ॥ ੪੨ ॥
    
ਸੋਰਠਿ ਮਹਲਾ ੫ ॥
ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥ 
ਤਾਪ ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥ ੧ ॥ 
ਮੇਰਾ ਗੁਰੁ ਪੂਰਾ ਸੁਖਦਾਤਾ ॥ 
ਕਰਣ ਕਾਰਣ ਸਮਰਥ ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ 
ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ ॥ 
ਜੈ ਜੈ ਕਾਰ ਭਏ ਜਗ ਭੀਤਰਿ 
ਹੋਆ ਪਾਰਬ੍ਰਹਮੁ ਰਖਵਾਲਾ ॥ ੨ ॥ ੧੫ ॥ ੪੩ ॥
    
ਸੋਰਠਿ ਮਹਲਾ ੫ ॥
ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥ 
ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥ ੧ ॥ 
ਹੋਈ ਰਾਜੇ ਰਾਮ ਕੀ ਰਖਵਾਲੀ ॥ 
ਸੂਖ ਸਹਜ ਆਨਦ ਗੁਣ 
ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥ 
ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥ 
ਬਖਸਿ ਲਏ ਸਭਿ ਸਚੈ ਸਾਹਿਬਿ 
ਸੁਣਿ ਨਾਨਕ ਕੀ ਅਰਦਾਸਾ ॥ ੨ ॥ ੧੭ ॥ ੪੫ ॥
    
ਸੋਰਠਿ ਮਹਲਾ ੫ ॥
ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥ 
ਗੁਰ ਪੂਰੇ ਕੀ ਸਰਣੀ ਉਬਰੇ ਕਾਰਜ ਸਗਲ ਸਵਾਰੇ ॥ ੧ ॥ 
ਹਰਿ ਜਨਿ ਸਿਮਰਿਆ ਨਾਮ ਅਧਾਰਿ ॥ 
ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ ਕਿਰਪਾ ਧਾਰਿ ॥ ਰਹਾਉ ॥ 
ਸਦਾ ਅਨੰਦ ਕਰਹ ਮੇਰੇ ਪਿਆਰੇ ਹਰਿ ਗੋਵਿਦੁ ਗੁਰਿ ਰਾਖਿਆ ॥ 
ਵਡੀ ਵਡਿਆਈ ਨਾਨਕ ਕਰਤੇ 
ਕੀ ਸਾਚੁ ਸਬਦੁ ਸਤਿ ਭਾਖਿਆ ॥ ੨ ॥ ੧੮ ॥ ੪੬ ॥
    
ਸੋਰਠਿ ਮਹਲਾ ੫ ॥
ਭਏ ਕ੍ਰਿਪਾਲ ਸੁਆਮੀ ਮੇਰੇ ਤਿਤੁ ਸਾਚੈ ਦਰਬਾਰਿ ॥ 
ਸਤਿਗੁਰਿ ਤਾਪੁ ਗਵਾਇਆ ਭਾਈ ਠਾਂਢਿ ਪਈ ਸੰਸਾਰਿ ॥ 
ਅਪਣੇ ਜੀਅ ਜੰਤ ਆਪੇ ਰਾਖੇ ਜਮਹਿ ਕੀਓ ਹਟਤਾਰਿ ॥ ੧ ॥ 
ਹਰਿ ਕੇ ਚਰਣ ਰਿਦੈ ਉਰਿ ਧਾਰਿ ॥ 
ਸਦਾ ਸਦਾ ਪ੍ਰਭੁ ਸਿਮਰੀਐ ਭਾਈ 
ਦੁਖ ਕਿਲਬਿਖ ਕਾਟਣਹਾਰੁ ॥ ੧ ॥ ਰਹਾਉ ॥ 
ਤਿਸ ਕੀ ਸਰਣੀ ਊਬਰੈ ਭਾਈ ਜਿਨਿ ਰਚਿਆ ਸਭੁ ਕੋਇ ॥ 
ਕਰਣ ਕਾਰਣ ਸਮਰਥੁ ਸੋ ਭਾਈ ਸਚੈ ਸਚੀ ਸੋਇ ॥ 
ਨਾਨਕ ਪ੍ਰਭੂ ਧਿਆਈਐ ਭਾਈ 
ਮਨੁ ਤਨੁ ਸੀਤਲੁ ਹੋਇ ॥ ੨ ॥ ੧੯ ॥ ੪੭ ॥
    
ਸੋਰਠਿ ਮਹਲਾ ੫ ॥
ਸੰਤਹੁ ਹਰਿ ਹਰਿ ਨਾਮੁ ਧਿਆਈ ॥ 
ਸੁਖ ਸਾਗਰ ਪ੍ਰਭੁ ਵਿਸਰਉ ਨਾਹੀ 
ਮਨ ਚਿੰਦਿਅੜਾ ਫਲੁ ਪਾਈ ॥ ੧ ॥ ਰਹਾਉ ॥ 
ਸਤਿਗੁਰਿ ਪੂਰੈ ਤਾਪੁ ਗਵਾਇਆ ਅਪਣੀ ਕਿਰਪਾ ਧਾਰੀ ॥ 
ਪਾਰਬ੍ਰਹਮ ਪ੍ਰਭ ਭਏ ਦਇਆਲਾ ਦੁਖੁ ਮਿਟਿਆ ਸਭ ਪਰਵਾਰੀ ॥ ੧ ॥ 
ਸਰਬ ਨਿਧਾਨ ਮੰਗਲ ਰਸ ਰੂਪਾ ਹਰਿ ਕਾ ਨਾਮੁ ਅਧਾਰੋ ॥ 
ਨਾਨਕ ਪਤਿ ਰਾਖੀ ਪਰਮੇਸਰਿ 
ਉਧਰਿਆ ਸਭੁ ਸੰਸਾਰੋ ॥ ੨ ॥ ੨੦ ॥ ੪੮ ॥
    
ਸੋਰਠਿ ਮਹਲਾ ੫ ॥
ਮੇਰਾ ਸਤਿਗੁਰੁ ਰਖਵਾਲਾ ਹੋਆ ॥ 
ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ 
ਹਰਿ ਗੋਵਿਦੁ ਨਵਾ ਨਿਰੋਆ ॥ ੧ ॥ ਰਹਾਉ ॥ 
ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ 
ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥ ੧ ॥ 
ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ 
ਅਟਲ ਬਚਨੁ ਨਾਨਕ ਗੁਰ ਤੇਰਾ 
ਸਫਲ ਕਰੁ ਮਸਤਕਿ ਧਾਰਿਆ ॥ ੨ ॥ ੨੧ ॥ ੪੯ ॥
    
ਸੋਰਠਿ ਮਹਲਾ ੫ ॥
ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ 
ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥ ੧ ॥ 
ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ 
ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥ ੧ ॥ ਰਹਾਉ ॥ 
ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ 
ਅਪੁਨੇ ਦਾਸ ਕਉ ਕੰਠਿ ਲਾਇ ਰਾਖੈ 
ਜਿਉ ਬਾਰਿਕ ਪਿਤ ਮਾਤਾ ॥ ੨ ॥ ੨੨ ॥ ੫੦ ॥
    
ਸੋਰਠਿ ਮਹਲਾ ੫ ॥
ਠਾਢਿ ਪਾਈ ਕਰਤਾਰੇ ॥ 
ਤਾਪੁ ਛੋਡਿ ਗਇਆ ਪਰਵਾਰੇ ॥ 
ਗੁਰਿ ਪੂਰੈ ਹੈ ਰਾਖੀ ॥ 
ਸਰਣਿ ਸਚੇ ਕੀ ਤਾਕੀ ॥ ੧ ॥ 
ਪਰਮੇਸਰੁ ਆਪਿ ਹੋਆ ਰਖਵਾਲਾ ॥ 
ਸਾਂਤਿ ਸਹਜ ਸੁਖ ਖਿਨ ਮਹਿ ਉਪਜੇ 
ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ 
ਹਰਿ ਹਰਿ ਨਾਮੁ ਦੀਓ ਦਾਰੂ ॥ 
ਤਿਨਿ ਸਗਲਾ ਰੋਗੁ ਬਿਦਾਰੂ ॥ 
ਅਪਣੀ ਕਿਰਪਾ ਧਾਰੀ ॥ 
ਤਿਨਿ ਸਗਲੀ ਬਾਤ ਸਵਾਰੀ ॥ ੨ ॥ 
ਪ੍ਰਭਿ ਅਪਨਾ ਬਿਰਦੁ ਸਮਾਰਿਆ ॥ 
ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ 
ਗੁਰ ਕਾ ਸਬਦੁ ਭਇਓ ਸਾਖੀ ॥ 
ਤਿਨਿ ਸਗਲੀ ਲਾਜ ਰਾਖੀ ॥ ੩ ॥ 
ਬੋਲਾਇਆ ਬੋਲੀ ਤੇਰਾ ॥ 
ਤੂ ਸਾਹਿਬੁ ਗੁਣੀ ਗਹੇਰਾ ॥ 
ਜਪਿ ਨਾਨਕ ਨਾਮੁ ਸਚੁ ਸਾਖੀ ॥ 
ਅਪੁਨੇ ਦਾਸ ਕੀ ਪੈਜ ਰਾਖੀ ॥ ੪ ॥ ੬ ॥ ੫੬ ॥

ਵਾਹਿਗੁਰੂ  ਜੀ  ਕਾ  ਖਾਲਸਾ
    ਵਾਹਿਗੁਰੂ  ਜੀ  ਕੀ  ਫਤੇਹ