ਵਾਹਿਗੁਰੂ  ਜੀ  ਕਾ  ਖਾਲਸਾ
ਵਾਹਿਗੁਰੂ  ਜੀ  ਕੀ  ਫਤੇਹ

      
ਰਾਗ ਮਾਲਾ ॥

ੴ ਸਤਿਗੁਰ ਪ੍ਰਸਾਦਿ ॥

ਰਾਗ ਏਕ ਸੰਗਿ ਪੰਚ ਬਰੰਗਨ ॥
ਸੰਗਿ ਅਲਾਪਹਿ ਆਠਉ ਨੰਦਨ ॥
ਪ੍ਰਥਮ ਰਾਗ ਭੈਰਉ ਵੈ ਕਰਹੀ ॥
ਪੰਚ ਰਾਗਨੀ ਸੰਗਿ ਉਚਰਹੀ ॥
ਪ੍ਰਥਮ ਭੈਰਵੀ ਬਿਲਾਵਲੀ ॥

ਪੁੰਨਿਆਕੀ ਗਾਵਹਿ ਬੰਗਲੀ ॥
ਪੁਨਿ ਅਸਲੇਖੀ ਕੀ ਭਈ ਬਾਰੀ ॥
ਏ ਭੈਰਉ ਕੀ ਪਾਚਉ ਨਾਰੀ ॥
ਪੰਚਮ ਹਰਖ ਦਿਸਾਖ ਸੁਨਾਵਹਿ ॥
ਬੰਗਾਲਮ ਮਧੁ ਮਾਧਵ ਗਾਵਹਿ ॥੧॥

ਲਲਤ ਬਿਲਾਵਲ ਗਾਵਹੀ ਅਪੁਨੀ ਅਪੁਨੀ ਭਾਂਤਿ
ਅਸਟ ਪੁਤ੍ਰ ਭੈਰਵ ਕੇ ਗਾਵਹਿ ਗਾਇਨ ਪਾਤ੍ਰ ॥੧॥

ਦੁਤੀਆ ਮਾਲਕਉਸਕ ਆਲਾਪਹਿ ॥
 ਸੰਗਿ ਰਾਗਨੀ ਪਾਚਉ ਥਾਪਹਿ ॥
ਗੋਂਡਕਰੀ ਅਰੁ ਦੇਵਗੰਧਾਰੀ ॥
 ਗੰਧਾਰੀ ਸੀਹੁਤੀ ਉਚਾਰੀ ॥
ਧਨਾਸਰੀ ਏ ਪਾਚਉ ਗਾਈ ॥
 ਮਾਲ ਰਾਗ ਕਉਸਕ ਸੰਗਿ ਲਾਈ ॥
ਮਾਰੂ ਮਸਤਅੰਗ ਮੇਵਾਰਾ ॥
 ਪ੍ਰਬਲਚੰਡ ਕਉਸਕ ਉਭਾਰਾ ॥
ਖਉਖਟ ਅਉ ਭਉਰਾਨਦ ਗਾਏ ॥
 ਅਸਟ ਮਾਲਕਉਸਕ ਸੰਗਿ ਲਾਏ ॥੧॥

ਪੁਨਿ ਆਇਅਉ ਹਿੰਡੋਲੁ ਪੰਚ ਨਾਰਿ ਸੰਗਿ ਅਸਟ ਸੁਤ ॥
ਉਠਹਿ ਤਾਨ ਕਲੋਲ ਗਾਇਨ ਤਾਰ ਮਿਲਾਵਹੀ ॥੧॥

ਤੇਲੰਗੀ ਦੇਵਕਰੀ ਆਈ ॥
 ਬਸੰਤੀ ਸੰਦੂਰ ਸੁਹਾਈ ॥
ਸਰਸ ਅਹੀਰੀ ਲੈ ਭਾਰਜਾ ॥
 ਸੰਗਿ ਲਾਈ ਪਾਂਚਉ ਆਰਜਾ ॥
ਸੁਰਮਾਨੰਦ ਭਾਸਕਰ ਆਏ ॥
 ਚੰਦ੍ਬਿੰਬ ਮੰਗਲਨ ਸੁਹਾਏ ॥

ਸਰਸਬਾਨ ਅਉ ਆਹਿ ਬਿਨੋਦਾ ॥
 ਗਾਵਹਿ ਸਰਸ ਬਸੰਤ ਕਮੋਦਾ ॥
ਅਸਟ ਪੁਤ੍ਰ ਮੈ ਕਹੇ ਸਵਾਰੀ ॥
ਪੁਨਿ ਆਈ ਦੀਪਕ ਕੀ ਬਾਰੀ ॥੧॥

ਕਛੇਲੀ ਪਟਮੰਜਰੀ ਟੋਡੀ ਕਹੀ ਅਲਾਪਿ ॥
ਕਾਮੋਦੀ ਅਉ ਗੂਜਰੀ ਸੰਗਿ ਦੀਪਕ ਕੇ ਥਾਪਿ ॥੧॥

ਕਾਲੰਕਾ ਕੁੰਤਲ ਅਉ ਰਾਮਾ ॥
 ਕਮਲਕੁਸਮ ਚੰਪਕ ਕੇ ਨਾਮਾ ॥
ਗਉਰਾ ਅਉ ਕਾਨਰਾ ਕਲਿਆਨਾ ॥
 ਅਸਟ ਪੁਤ੍ਰ ਦੀਪਕ ਕੇ ਜਾਨਾ ॥੧॥

ਸਭ ਮਿਲਿ ਸਿਰੀਰਾਗ ਵੈ ਗਾਵਹ ॥
 ਪਾਂਚਉ ਸੰਗਿ ਬਰੰਗਨ ਲਾਵਹਿ ॥
ਬੈਰਾਰੀ ਕਰਨਾਟੀ ਧਰੀ ॥
 ਗਵਰੀ ਗਾਵਹਿ ਆਸਾਵਰੀ
ਤਿਹ ਪਾਛੈ ਸਿੰਧਵੀ ਅਲਾਪੀ ॥
 ਸਿਰੀਰਾਗ ਸਿਉ ਪਾਂਚਉ ਥਾਪੀ ॥੧॥

ਸਾਲੂ ਸਾਰਗ ਸਾਗਰਾ ਅਉਰ ਗੋਂਡ ਗੰਭੀਰ ॥
ਅਸਟ ਪੁਤ੍ਰ ਸ੍ਰੀਰਾਗ ਕੇ ਗੁੰਡ ਕੁੰਭ ਹਮੀਰ ॥੧॥

ਖਸਟਮ ਮੇਘ ਰਾਗ ਵੈ ਗਾਵਹਿ ॥
 ਪਾਂਚਉ ਸੰਗਿ ਬਰੰਗਨ ਲਾਵਹਿ ॥
ਸੋਰਠਿ ਗੋਂਡ ਮਲਾਰੀ ਧੁਨੀ ॥
ਪੁਨਿ ਗਾਵਹਿ ਆਸਾ ਗੁਨ ਗੁਨੀ ॥
ਊਚੈ ਸੁਰਿ ਸੂਹਉ ਪੁਨਿ ਕੀਨ ॥
 ਮੇਘ ਰਾਗ ਸਿਉ ਪਾਚਉ ਚੀਨੀ ॥੧॥

ਬੈਰਾਧਰ ਗਜਧਰ ਕੇਦਾਰਾ ॥
 ਜਬਲੀਧਰ ਨਟ ਅਉ ਜਲਧਾਰਾ ॥
ਪੁਨਿ ਗਾਵਹਿ ਸੰਕਰ ਅਉ ਸਿਆਮਾ ॥
ਮੇਘ ਰਾਗ ਪੁਤ੍ਰਨ ਕੇ ਨਾਮਾ ॥੧॥
 
ਖਸਟ ਰਾਗ ਉਨਿ ਗਾਏ ਸੰਗਿ ਰਾਗਨੀ ਤੀਸ ॥
              ਸਭੈ ਪੁਤ੍ਰ ਰਾਗੰਨ ਕੇ ਅਠਾਰਹ ਦਸ ਬੀਸ ॥੧॥੧॥                
            

ਵਾਹਿਗੁਰੂ  ਜੀ  ਕਾ  ਖਾਲਸਾ
    ਵਾਹਿਗੁਰੂ  ਜੀ  ਕੀ  ਫਤੇਹ