ਹਰਿ ਜੁਗੁ ਜੁਗੁ ਭਗਤ ਉਪਾਇਆ
ਪੈਜ ਰਖਦਾ ਆਇਆ ਰਾਮ ਰਾਜੇ ॥
ਹਰਣਾਖਸੁ ਦੁਸਟੁ ਹਰਿ ਮਾਰਿਆ
ਪ੍ਰਹਲਾਦੁ ਤਰਾਇਆ ॥
ਅਹੰਕਾਰੀਆ ਨਿੰਦਕਾ ਪਿਠਿ ਦੇਇ
ਨਾਮਦੇਉ ਮੁਖਿ ਲਾਇਆ ॥
ਜਨ ਨਾਨਕ ਐਸਾ ਹਰਿ ਸੇਵਿਆ
ਅੰਤਿ ਲਏ ਛਡਾਇਆ ॥੪॥੧੩॥੨੦॥
ਸਲੋਕੁ ਮਃ ੧ ॥
ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥
ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥
ਬਲਿਹਾਰੀ ਕੁਦਰਤਿ ਵਸਿਆ ॥
ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥
ਜਾਤਿ ਮਹਿ ਜੋਤਿ ਜੋਤਿ ਮਹਿ
ਜਾਤਾ ਅਕਲ ਕਲਾ ਭਰਪੂਰਿ ਰਹਿਆ ॥
ਤੂੰ ਸਚਾ ਸਾਹਿਬੁ ਸਿਫਤਿ ਸੁਆਲ੍ਹ੍ਹਿਉ
ਜਿਨਿ ਕੀਤੀ ਸੋ ਪਾਰਿ ਪਇਆ ॥
ਕਹੁ ਨਾਨਕ ਕਰਤੇ ਕੀਆ ਬਾਤਾ ਜੋ
ਕਿਛੁ ਕਰਣਾ ਸੁ ਕਰਿ ਰਹਿਆ ॥੨॥
ਸੋ ਦਰੁ ਰਾਗੁ ਆਸਾ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਸੋ ਦਰੁ ਤੇਰਾ ਕੇਹਾ ਸੋ ਘਰੁ
ਕੇਹਾ ਜਿਤੁ ਬਹਿ ਸਰਬ ਸਮਾਲੇ ॥
ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥
ਕੇਤੇ ਤੇਰੇ ਰਾਗ ਪਰੀ ਸਿਉ
ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥
ਗਾਵਨਿ ਤੁਧਨੋ ਪਵਣੁ ਪਾਣੀ
ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥
ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ
ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥
ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥
ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ
ਬੈਠੇ ਦੇਵਤਿਆ ਦਰਿ ਨਾਲੇ ॥
ਗਾਵਨਿ ਤੁਧਨੋ ਸਿਧ ਸਮਾਧੀ
ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥
ਗਾਵਨਿ ਤੁਧਨੋ ਜਤੀ ਸਤੀ
ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥
ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥
ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥
ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥
ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥
ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥
ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ
ਨ ਆਵਨਿ ਨਾਨਕੁ ਕਿਆ ਬੀਚਾਰੇ ॥
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥
ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥
ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥
ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥੧॥
ਆਸਾ ਮਹਲਾ ੧ ॥
ਸੁਣਿ ਵਡਾ ਆਖੈ ਸਭੁ ਕੋਇ ॥
ਕੇਵਡੁ ਵਡਾ ਡੀਠਾ ਹੋਇ ॥
ਕੀਮਤਿ ਪਾਇ ਨ ਕਹਿਆ ਜਾਇ ॥
ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥
ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥
ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥
ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥
ਸਭ ਕੀਮਤਿ ਮਿਲਿ ਕੀਮਤਿ ਪਾਈ ॥
ਗਿਆਨੀ ਧਿਆਨੀ ਗੁਰ ਗੁਰਹਾਈ ॥
ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥
ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥
ਸਿਧਾ ਪੁਰਖਾ ਕੀਆ ਵਡਿਆਈਆ ॥
ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥
ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥
ਆਖਣ ਵਾਲਾ ਕਿਆ ਵੇਚਾਰਾ ॥
ਸਿਫਤੀ ਭਰੇ ਤੇਰੇ ਭੰਡਾਰਾ ॥
ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥
ਨਾਨਕ ਸਚੁ ਸਵਾਰਣਹਾਰਾ ॥੪॥੨॥
ਆਸਾ ਮਹਲਾ ੧ ॥
ਆਖਾ ਜੀਵਾ ਵਿਸਰੈ ਮਰਿ ਜਾਉ ॥
ਆਖਣਿ ਅਉਖਾ ਸਾਚਾ ਨਾਉ ॥
ਸਾਚੇ ਨਾਮ ਕੀ ਲਾਗੈ ਭੂਖ ॥
ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥
ਸੋ ਕਿਉ ਵਿਸਰੈ ਮੇਰੀ ਮਾਇ ॥
ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥
ਸਾਚੇ ਨਾਮ ਕੀ ਤਿਲੁ ਵਡਿਆਈ ॥
ਆਖਿ ਥਕੇ ਕੀਮਤਿ ਨਹੀ ਪਾਈ ॥
ਜੇ ਸਭਿ ਮਿਲਿ ਕੈ ਆਖਣ ਪਾਹਿ ॥
ਵਡਾ ਨ ਹੋਵੈ ਘਾਟਿ ਨ ਜਾਇ ॥੨॥
ਨਾ ਓਹੁ ਮਰੈ ਨ ਹੋਵੈ ਸੋਗੁ ॥
ਦੇਦਾ ਰਹੈ ਨ ਚੂਕੈ ਭੋਗੁ ॥
ਗੁਣੁ ਏਹੋ ਹੋਰੁ ਨਾਹੀ ਕੋਇ ॥
ਨਾ ਕੋ ਹੋਆ ਨਾ ਕੋ ਹੋਇ ॥੩॥
ਜੇਵਡੁ ਆਪਿ ਤੇਵਡ ਤੇਰੀ ਦਾਤਿ ॥
ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥
ਖਸਮੁ ਵਿਸਾਰਹਿ ਤੇ ਕਮਜਾਤਿ ॥
ਨਾਨਕ ਨਾਵੈ ਬਾਝੁ ਸਨਾਤਿ ॥੪॥੩॥
ਰਾਗੁ ਗੂਜਰੀ ਮਹਲਾ ੪ ॥
ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥
ਹਮ ਕੀਰੇ ਕਿਰਮ ਸਤਿਗੁਰ ਸਰਣਾਈ
ਕਰਿ ਦਇਆ ਨਾਮੁ ਪਰਗਾਸਿ ॥੧॥
ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥
ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ
ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥
ਹਰਿ ਜਨ ਕੇ ਵਡ ਭਾਗ ਵਡੇਰੇ
ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥
ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ
ਮਿਲਿ ਸੰਗਤਿ ਗੁਣ ਪਰਗਾਸਿ ॥੨॥
ਜਿਨ ਹਰਿ ਹਰਿ ਹਰਿ ਰਸੁ ਨਾਮੁ ਨ
ਪਾਇਆ ਤੇ ਭਾਗਹੀਣ ਜਮ ਪਾਸਿ ॥
ਜੋ ਸਤਿਗੁਰ ਸਰਣਿ ਸੰਗਤਿ ਨਹੀ
ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥
ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ
ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥
ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ
ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥
ਰਾਗੁ ਗੂਜਰੀ ਮਹਲਾ ੫ ॥
ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥
ਸੈਲ ਪਥਰ ਮਹਿ ਜੰਤ ਉਪਾਏ ਤਾ ਕਾ
ਰਿਜਕੁ ਆਗੈ ਕਰਿ ਧਰਿਆ ॥੧॥
ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥
ਗੁਰ ਪਰਸਾਦਿ ਪਰਮ ਪਦੁ ਪਾਇਆ
ਸੂਕੇ ਕਾਸਟ ਹਰਿਆ ॥੧॥ ਰਹਾਉ ॥
ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥
ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥
ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥
ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥
ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥
ਜਨ ਨਾਨਕ ਬਲਿ ਬਲਿ ਸਦ ਬਲਿ
ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥
ਰਾਗੁ ਆਸਾ ਮਹਲਾ ੪ ਸੋ ਪੁਰਖੁ
ੴ ਸਤਿਗੁਰ ਪ੍ਰਸਾਦਿ ॥
ਸੋ ਪੁਰਖੁ ਨਿਰੰਜਨੁ ਹਰਿ ਪੁਰਖੁ
ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥
ਸਭਿ ਧਿਆਵਹਿ ਸਭਿ ਧਿਆਵਹਿ ਤੁਧੁ
ਜੀ ਹਰਿ ਸਚੇ ਸਿਰਜਣਹਾਰਾ ॥
ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥
ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥
ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ
ਜੀ ਕਿਆ ਨਾਨਕ ਜੰਤ ਵਿਚਾਰਾ ॥੧॥
ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ
ਜੀ ਹਰਿ ਏਕੋ ਪੁਰਖੁ ਸਮਾਣਾ ॥
ਇਕਿ ਦਾਤੇ ਇਕਿ ਭੇਖਾਰੀ ਜੀ ਸਭਿ
ਤੇਰੇ ਚੋਜ ਵਿਡਾਣਾ ॥
ਤੂੰ ਆਪੇ ਦਾਤਾ ਆਪੇ ਭੁਗਤਾ ਜੀ
ਹਉ ਤੁਧੁ ਬਿਨੁ ਅਵਰੁ ਨ ਜਾਣਾ ॥
ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ
ਤੇਰੇ ਕਿਆ ਗੁਣ ਆਖਿ ਵਖਾਣਾ ॥
ਜੋ ਸੇਵਹਿ ਜੋ ਸੇਵਹਿ ਤੁਧੁ ਜੀ
ਜਨੁ ਨਾਨਕੁ ਤਿਨ ਕੁਰਬਾਣਾ ॥੨॥
ਹਰਿ ਧਿਆਵਹਿ ਹਰਿ ਧਿਆਵਹਿ
ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥
ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ
ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥
ਜਿਨ ਨਿਰਭਉ ਜਿਨ ਹਰਿ ਨਿਰਭਉ
ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥
ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥
ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ
ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥
ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥
ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ
ਜੀ ਹਰਿ ਅਨਿਕ ਅਨੇਕ ਅਨੰਤਾ ॥
ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ
ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥
ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ
ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥
ਸੇ ਭਗਤ ਸੇ ਭਗਤ ਭਲੇ ਜਨ ਨਾਨਕ
ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥
ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥
ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥
ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥
ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥
ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥
ਆਸਾ ਮਹਲਾ ੪ ॥
ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥
ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥
ਸਭ ਤੇਰੀ ਤੂੰ ਸਭਨੀ ਧਿਆਇਆ ॥
ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥
ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥
ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥
ਤੂੰ ਦਰੀਆਉ ਸਭ ਤੁਝ ਹੀ ਮਾਹਿ ॥
ਤੁਝ ਬਿਨੁ ਦੂਜਾ ਕੋਈ ਨਾਹਿ ॥
ਜੀਅ ਜੰਤ ਸਭਿ ਤੇਰਾ ਖੇਲੁ ॥
ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥
ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥
ਹਰਿ ਗੁਣ ਸਦ ਹੀ ਆਖਿ ਵਖਾਣੈ ॥
ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥
ਸਹਜੇ ਹੀ ਹਰਿ ਨਾਮਿ ਸਮਾਇਆ ॥੩॥
ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥
ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥
ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥
ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥
ਆਸਾ ਮਹਲਾ ੧ ॥
ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥
ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥
ਮਨ ਏਕੁ ਨ ਚੇਤਸਿ ਮੂੜ ਮਨਾ ॥
ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥
ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥
ਆਸਾ ਮਹਲਾ ੫ ॥
ਭਈ ਪਰਾਪਤਿ ਮਾਨੁਖ ਦੇਹੁਰੀਆ ॥
ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥
ਅਵਰਿ ਕਾਜ ਤੇਰੈ ਕਿਤੈ ਨ ਕਾਮ ॥
ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥
ਸਰੰਜਾਮਿ ਲਾਗੁ ਭਵਜਲ ਤਰਨ ਕੈ ॥
ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥
ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥
ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥
ਕਹੁ ਨਾਨਕ ਹਮ ਨੀਚ ਕਰੰਮਾ ॥
ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥
ਕਬ੍ਯੋ ਬਾਚ ਬੇਨਤੀ ॥
ਚੌਪਈ ॥
ਹਮਰੀ ਕਰੋ ਹਾਥ ਦੈ ਰਛਾ ॥
ਪੂਰਨ ਹੋਇ ਚਿਤ ਕੀ ਇਛਾ ॥
ਤਵ ਚਰਨਨ ਮਨ ਰਹੈ ਹਮਾਰਾ ॥
ਅਪਨਾ ਜਾਨ ਕਰੋ ਪ੍ਰਤਿਪਾਰਾ ॥੩੭੭॥
ਹਮਰੇ ਦੁਸਟ ਸਭੈ ਤੁਮ ਘਾਵਹੁ ॥
ਆਪੁ ਹਾਥ ਦੈ ਮੋਹਿ ਬਚਾਵਹੁ ॥
ਸੁਖੀ ਬਸੈ ਮੋਰੋ ਪਰਿਵਾਰਾ ॥
ਸੇਵਕ ਸਿਖ੍ਯ ਸਭੈ ਕਰਤਾਰਾ ॥੩੭੮॥
ਮੋ ਰਛਾ ਨਿਜੁ ਕਰ ਦੈ ਕਰਿਯੈ ॥
ਸਭ ਬੈਰਿਨ ਕੌ ਆਜ ਸੰਘਰਿਯੈ ॥
ਪੂਰਨ ਹੋਇ ਹਮਾਰੀ ਆਸਾ ॥
ਤੋਰਿ ਭਜਨ ਕੀ ਰਹੈ ਪਿਯਾਸਾ ॥੩੭੯॥
ਤੁਮਹਿ ਛਾਡਿ ਕੋਈ ਅਵਰ ਨ ਧ੍ਯਾਊ ॥
ਜੋ ਬਰ ਚਾਹੌ ਸੁ ਤੁਮ ਤੇ ਪਾਊ ॥
ਸੇਵਕ ਸਿਖ੍ਯ ਹਮਾਰੇ ਤਾਰਿਯਹਿ ॥
ਚੁਨ ਚੁਨ ਸਤ੍ਰੁ ਹਮਾਰੇ ਮਾਰਿਯਹਿ ॥੩੮੦॥
ਆਪੁ ਹਾਥ ਦੈ ਮੁਝੈ ਉਬਰਿਯੈ ॥
ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥
ਹੂਜੋ ਸਦਾ ਹਮਾਰੇ ਪਛਾ ॥
ਸ੍ਰੀ ਅਸਿਧੁਜ ਜੂ ਕਰਿਯਹੁ ਰਛਾ ॥੩੮੧॥
ਰਾਖਿ ਲੇਹੁ ਮੁਹਿ ਰਾਖਨਹਾਰੇ ॥
ਸਾਹਿਬ ਸੰਤ ਸਹਾਇ ਪਿਯਾਰੇ ॥
ਦੀਨਬੰਧੁ ਦੁਸਟਨ ਕੇ ਹੰਤਾ ॥
ਤੁਮ ਹੋ ਪੁਰੀ ਚਤੁਰਦਸ ਕੰਤਾ ॥੩੮੨॥
ਕਾਲ ਪਾਇ ਬ੍ਰਹਮਾ ਬਪੁ ਧਰਾ ॥
ਕਾਲ ਪਾਇ ਸਿਵ ਜੂ ਅਵਤਰਾ ॥
ਕਾਲ ਪਾਇ ਕਰਿ ਬਿਸਨ ਪ੍ਰਕਾਸਾ ॥
ਸਕਲ ਕਾਲ ਕਾ ਕੀਯਾ ਤਮਾਸਾ ॥੩੮੩॥
ਜਵਨ ਕਾਲ ਜੋਗੀ ਸਿਵ ਕੀਯੋ ॥
ਬੇਦ ਰਾਜ ਬ੍ਰਹਮਾ ਜੂ ਥੀਯੋ ॥
ਜਵਨ ਕਾਲ ਸਭ ਲੋਕ ਸਵਾਰਾ ॥
ਨਮਸਕਾਰ ਹੈ ਤਾਹਿ ਹਮਾਰਾ ॥੩੮੪॥
ਜਵਨ ਕਾਲ ਸਭ ਜਗਤ ਬਨਾਯੋ ॥
ਦੇਵ ਦੈਤ ਜਛਨ ਉਪਜਾਯੋ ॥
ਆਦਿ ਅੰਤਿ ਏਕੈ ਅਵਤਾਰਾ ॥
ਸੋਈ ਗੁਰੂ ਸਮਝਿਯਹੁ ਹਮਾਰਾ ॥੩੮੫॥
ਨਮਸਕਾਰ ਤਿਸ ਹੀ ਕੋ ਹਮਾਰੀ ॥
ਸਕਲ ਪ੍ਰਜਾ ਜਿਨ ਆਪ ਸਵਾਰੀ ॥
ਸਿਵਕਨ ਕੋ ਸਿਵਗੁਨ ਸੁਖ ਦੀਯੋ ॥
ਸਤ੍ਰੁਨ ਕੋ ਪਲ ਮੋ ਬਧ ਕੀਯੋ ॥੩੮੬॥
ਘਟ ਘਟ ਕੇ ਅੰਤਰ ਕੀ ਜਾਨਤ ॥
ਭਲੇ ਬੁਰੇ ਕੀ ਪੀਰ ਪਛਾਨਤ ॥
ਚੀਟੀ ਤੇ ਕੁੰਚਰ ਅਸਥੂਲਾ ॥
ਸਭ ਪਰ ਕ੍ਰਿਪਾ ਦ੍ਰਿਸਟਿ ਕਰਿ ਫੂਲਾ ॥੩੮੭॥
ਸੰਤਨ ਦੁਖ ਪਾਏ ਤੇ ਦੁਖੀ ॥
ਸੁਖ ਪਾਏ ਸਾਧਨ ਕੇ ਸੁਖੀ ॥
ਏਕ ਏਕ ਕੀ ਪੀਰ ਪਛਾਨੈ ॥
ਘਟ ਘਟ ਕੇ ਪਟ ਪਟ ਕੀ ਜਾਨੈ ॥੩੮੮॥
ਜਬ ਉਦਕਰਖ ਕਰਾ ਕਰਤਾਰਾ ॥
ਪ੍ਰਜਾ ਧਰਤ ਤਬ ਦੇਹ ਅਪਾਰਾ ॥
ਜਬ ਆਕਰਖ ਕਰਤ ਹੋ ਕਬਹੂੰ ॥
ਤੁਮ ਮੈ ਮਿਲਤ ਦੇਹ ਧਰ ਸਭਹੂੰ ॥੩੮੯॥
ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥
ਆਪੁ ਆਪੁਨੀ ਬੂਝਿ ਉਚਾਰੈ ॥
ਤੁਮ ਸਭ ਹੀ ਤੇ ਰਹਤ ਨਿਰਾਲਮ ॥
ਜਾਨਤ ਬੇਦ ਭੇਦ ਅਰੁ ਆਲਮ ॥੩੯੦॥
ਨਿਰੰਕਾਰ ਨ੍ਰਿਬਿਕਾਰ ਨ੍ਰਿਲੰਭ ॥
ਆਦਿ ਅਨੀਲ ਅਨਾਦਿ ਅਸੰਭ ॥
ਤਾ ਕਾ ਮੂੜ ਉਚਾਰਤ ਭੇਦਾ ॥
ਜਾ ਕੋ ਭੇਵ ਨ ਪਾਵਤ ਬੇਦਾ ॥੩੯੧॥
ਤਾ ਕੌ ਕਰਿ ਪਾਹਨ ਅਨੁਮਾਨਤ ॥
ਮਹਾ ਮੂੜ ਕਛੁ ਭੇਦ ਨ ਜਾਨਤ ॥
ਮਹਾਦੇਵ ਕੌ ਕਹਤ ਸਦਾ ਸਿਵ ॥
ਨਿਰੰਕਾਰ ਕਾ ਚੀਨਤ ਨਹਿ ਭਿਵ ॥੩੯੨॥
ਆਪੁ ਆਪੁਨੀ ਬੁਧਿ ਹੈ ਜੇਤੀ ॥
ਬਰਨਤ ਭਿੰਨ ਭਿੰਨ ਤੁਹਿ ਤੇਤੀ ॥
ਤੁਮਰਾ ਲਖਾ ਨ ਜਾਇ ਪਸਾਰਾ ॥
ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥੩੯੩॥
ਏਕੈ ਰੂਪ ਅਨੂਪ ਸਰੂਪਾ ॥
ਰੰਕ ਭਯੋ ਰਾਵ ਕਹੀ ਭੂਪਾ ॥
ਅੰਡਜ ਜੇਰਜ ਸੇਤਜ ਕੀਨੀ ॥
ਉਤਭੁਜ ਖਾਨਿ ਬਹੁਰਿ ਰਚਿ ਦੀਨੀ ॥੩੯੪॥
ਕਹੂੰ ਫੂਲਿ ਰਾਜਾ ਹ੍ਵੈ ਬੈਠਾ ॥
ਕਹੂੰ ਸਿਮਟਿ ਭਯੋ ਸੰਕਰ ਇਕੈਠਾ ॥
ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥
ਆਦਿ ਜੁਗਾਦਿ ਸਰੂਪ ਸੁਯੰਭਵ ॥੩੯੫॥
ਅਬ ਰਛਾ ਮੇਰੀ ਤੁਮ ਕਰੋ ॥
ਸਿਖ੍ਯ ਉਬਾਰਿ ਅਸਿਖ੍ਯ ਸੰਘਰੋ ॥
ਦੁਸਟ ਜਿਤੇ ਉਠਵਤ ਉਤਪਾਤਾ ॥
ਸਕਲ ਮਲੇਛ ਕਰੋ ਰਣ ਘਾਤਾ ॥੩੯੬॥
ਜੇ ਅਸਿਧੁਜ ਤਵ ਸਰਨੀ ਪਰੇ ॥
ਤਿਨ ਕੇ ਦੁਸਟ ਦੁਖਿਤ ਹ੍ਵੈ ਮਰੇ ॥
ਪੁਰਖ ਜਵਨ ਪਗੁ ਪਰੇ ਤਿਹਾਰੇ ॥
ਤਿਨ ਕੇ ਤੁਮ ਸੰਕਟ ਸਭ ਟਾਰੇ ॥੩੯੭॥
ਜੋ ਕਲਿ ਕੌ ਇਕ ਬਾਰ ਧਿਐਹੈ ॥
ਤਾ ਕੇ ਕਾਲ ਨਿਕਟਿ ਨਹਿ ਐਹੈ ॥
ਰਛਾ ਹੋਇ ਤਾਹਿ ਸਭ ਕਾਲਾ ॥
ਦੁਸਟ ਅਰਿਸਟ ਟਰੈਂ ਤਤਕਾਲਾ ॥੩੯੮॥
ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥
ਤਾ ਕੇ ਤਾਪ ਤਨਕ ਮਹਿ ਹਰਿਹੋ ॥
ਰਿਧਿ ਸਿਧਿ ਘਰ ਮੋ ਸਭ ਹੋਈ ॥
ਦੁਸਟ ਛਾਹ ਛ੍ਵੈ ਸਕੈ ਨ ਕੋਈ ॥੩੯੯॥
ਏਕ ਬਾਰ ਜਿਨ ਤੁਮੈ ਸੰਭਾਰਾ ॥
ਕਾਲ ਫਾਸ ਤੇ ਤਾਹਿ ਉਬਾਰਾ ॥
ਜਿਨ ਨਰ ਨਾਮ ਤਿਹਾਰੋ ਕਹਾ ॥
ਦਾਰਿਦ ਦੁਸਟ ਦੋਖ ਤੇ ਰਹਾ ॥੪੦੦॥
ਖੜਗਕੇਤੁ ਮੈ ਸਰਨਿ ਤਿਹਾਰੀ ॥
ਆਪੁ ਹਾਥ ਦੈ ਲੇਹੁ ਉਬਾਰੀ ॥
ਸਰਬ ਠੌਰ ਮੋ ਹੋਹੁ ਸਹਾਈ ॥
ਦੁਸਟ ਦੋਖ ਤੇ ਲੇਹੁ ਬਚਾਈ ॥੪੦੧॥
ਕ੍ਰਿਪਾ ਕਰੀ ਹਮ ਪਰ ਜਗਮਾਤਾ ॥
ਗ੍ਰੰਥ ਕਰਾ ਪੂਰਨ ਸੁਭਰਾਤਾ ॥
ਕਿਲਬਿਖ ਸਕਲ ਦੇਖ ਕੋ ਹਰਤਾ ॥
ਦੁਸਟ ਦੋਖਿਯਨ ਕੋ ਛੈ ਕਰਤਾ ॥੪੦੨॥
ਸ੍ਰੀ ਅਸਿਧੁਜ ਜਬ ਭਏ ਦਯਾਲਾ ॥
ਪੂਰਨ ਕਰਾ ਗ੍ਰੰਥ ਤਤਕਾਲਾ ॥
ਮਨ ਬਾਛਤ ਫਲ ਪਾਵੈ ਸੋਈ ॥
ਦੂਖ ਨ ਤਿਸੈ ਬਿਆਪਤ ਕੋਈ ॥੪੦੩॥
ਅੜਿਲ ॥
ਸੁਨੈ ਗੁੰਗ ਜੋ ਯਾਹਿ ਸੁ ਰਸਨਾ ਪਾਵਈ ॥
ਸੁਨੈ ਮੂੜ ਚਿਤ ਲਾਇ ਚਤੁਰਤਾ ਆਵਈ ॥
ਦੂਖ ਦਰਦ ਭੌ ਨਿਕਟ ਨ ਤਿਨ ਨਰ ਕੇ ਰਹੈ ॥
ਹੋ ਜੋ ਯਾ ਕੀ ਏਕ ਬਾਰ ਚੌਪਈ ਕੋ ਕਹੈ ॥੪੦੪॥
ਚੌਪਈ ॥
ਸੰਬਤ ਸਤ੍ਰਹ ਸਹਸ ਭਣਿਜੈ ॥
ਅਰਧ ਸਹਸ ਫੁਨਿ ਤੀਨਿ ਕਹਿਜੈ ॥
ਭਾਦ੍ਰਵ ਸੁਦੀ ਅਸਟਮੀ ਰਵਿ ਵਾਰਾ ॥
ਤੀਰ ਸਤੁਦ੍ਰਵ ਗ੍ਰੰਥ ਸੁਧਾਰਾ ॥੪੦੫॥
ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਚਾਰ
ਸੌ ਚਾਰ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ ॥੪੦੪॥੭੫੩੯॥ ਸਮਾਪਤਮ ॥
ਪਾਂਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥
ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥
ਸਿੰਮ੍ਰਿਤਿ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈ ਹਮ ਏਕ ਨ ਜਾਨਯੋ ॥
ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਨ
ਕਹਯੋ ਸਭ ਤੋਹਿ ਬਖਾਨਯੋ ॥੮੬੩॥
ਦੋਹਰਾ ॥
ਸਗਲ ਦੁਆਰ ਕਉ ਛਾਡਿ ਕੈ ਗਹਯੋ ਤੁਹਾਰੋ ਦੁਆਰ ॥
ਬਾਂਹਿ ਗਹੇ ਕੀ ਲਾਜ ਅਸਿ ਗੋਬਿੰਦ ਦਾਸ ਤੁਹਾਰ ॥੮੬੪॥
ਰਾਮਕਲੀ ਮਹਲਾ ੩ ਅਨੰਦੁ
ੴ ਸਤਿਗੁਰ ਪ੍ਰਸਾਦਿ ॥
ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥
ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥
ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥
ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥
ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥
ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥
ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥
ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥
ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥
ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥
ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥
ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥
ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥
ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥
ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥
ਸਾਚਾ ਨਾਮੁ ਮੇਰਾ ਆਧਾਰੋ ॥
ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥
ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥
ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥
ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥
ਸਾਚਾ ਨਾਮੁ ਮੇਰਾ ਆਧਾਰੋ ॥੪॥
ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥
ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥
ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥
ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥
ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥
ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥
ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥
ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥
ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥
ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥
ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥
ਮੁੰਦਾਵਣੀ ਮਹਲਾ ੫ ॥
ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥
ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥
ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥
ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥
ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥
ਸਲੋਕ ਮਹਲਾ ੫ ॥
ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥
ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥
ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥
ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥
ਪਉੜੀ ॥
ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥
ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥
ਸੁਣਿ ਕੈ ਜਮ ਕੇ ਦੂਤ ਨਾਇ ਤੇਰੈ ਛਡਿ ਜਾਹਿ ॥
ਭਉਜਲੁ ਬਿਖਮੁ ਅਸਗਾਹੁ ਗੁਰ ਸਬਦੀ ਪਾਰਿ ਪਾਹਿ ॥
ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ ਖਾਹਿ ॥
ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ ॥
ਸਭਸੈ ਨੋ ਕਿਰਪਾਲੁ ਸਮ੍ਹ੍ਹਾਲੇ ਸਾਹਿ ਸਾਹਿ ॥
ਬਿਰਥਾ ਕੋਇ ਨ ਜਾਇ ਜਿ ਆਵੈ ਤੁਧੁ ਆਹਿ ॥੯॥
ਰਾਗੁ ਗੂਜਰੀ ਵਾਰ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੫ ॥
ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥
ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥
ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥
ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥
ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥
ਮਃ ੫ ॥
ਰਖੇ ਰਖਣਹਾਰਿ ਆਪਿ ਉਬਾਰਿਅਨੁ ॥
ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥
ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥
ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥
ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥
ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥
ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥